World News
Published: 11 Jul 2026
ਸਤਲੁਜ ’ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ: ਧਾਮੀ
ਪੰਜਾਬ ਦੀਆਂ ਦੋ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੱਦੇ ’ਤੇ ਪੰਜਾਬ ਦੇ ਕੋਨੇ-ਕੋਨੇ ਤੋਂ ਕਿਸਾਨਾਂ ਨੇ ਚੰਡੀਗੜ੍ਹ ਵਿਖੇ ਪਹੁੰਚ ਕੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ। ਮਵਰ੍ਹਦੇ ਮੀਂਹ ਵਿੱਚ ਸੈਕਟਰ-34 ਦੇ ਦੁਸਹਿਰਾ ਗਰਾਊਂਡ ਵਿਖੇ ਪੁੱਜੇ ਹਜ਼ਾਰਾਂ ਕਿਸਾਨ ਮਰਦਾਂ ਤੇ ਔਰਤਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਰਾਨ ’ਤੇ ਅਮਰੀਕੀ ਹਮਲੇ ਅਤੇ ਇਸ ਹਮਲੇ ਦੀ ਆੜ ਹੇਠ ਭਾਰਤੀ ਲੋਕਾਂ ’ਤੇ ਮਹਿੰਗਾਈ ਦਾ ਬੋਝ ਪਾਉਣ ਦਾ ਦੋਸ਼ ਲਗਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿਰੇ ਚਾੜ੍ਹਿਆ ਜਾ ਰਿਹਾ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਦੇ ਨਾਲ-ਨਾਲ ਸਮਾਜ ਦੇ ਸਾਰੇ ਮਿਹਨਤਕਸ਼ ਵਰਗਾਂ ’ਤੇ ਮਾਰ ਪਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕੀ ਮੰਡੀ ਵਿੱਚੋਂ ਆਉਣ ਵਾਲੇ ਖੇਤੀ ਉਤਪਾਦ ਭਾਰਤੀ ਕਿਸਾਨਾਂ ਦਾ ਉਜਾੜਾ ਕਰਨਗੇ ਅਤੇ ਉੱਥੋਂ ਆਉਣ ਵਾਲਾ ਹੋਰ ਸਨਅਤੀ ਤਿਆਰ ਮਾਲ ਇੱਥੋਂ ਦੇ ਛੋਟੇ ਸਨਅਤਕਾਰਾਂ ਤੇ ਛੋਟੇ ਵਪਾਰੀਆਂ/ਕਾਰੋਬਾਰੀਆਂ ਨੂੰ ਬਰਬਾਦ ਕਰੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਅਮਰੀਕੀ ਸਾਮਰਾਜੀਆਂ ਦੇ ਦਬਾਅ ਅੱਗੇ ਝੁਕ ਕੇ ਦੇਸ਼ ਨਾਲ ਧਰੋਹ ਕਮਾ ਰਹੀ ਹੈ, ਜਦਕਿ ਆਪਣੇ ਮੁਲਕ ਅੰਦਰ ਖ਼ਰੀ ਰਾਸ਼ਟਰਵਾਦੀ ਸਰਕਾਰ ਹੋਣ ਦੇ ਦਾਅਵੇ ਕਰਦੀ ਆ ਰਹੀ ਹੈ। ਉੱਥੇ ਹੀ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਬਾਰੇ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਰਕਾਰ ਕਿਸਾਨਾਂ ਦੇ ਸਖ਼ਤ ਵਿਰੋਧ ਮਗਰੋਂ ਰੱਦ ਕੀਤੀ ਗਈ ਲੁਟੇਰੀ ਲੈਂਡ ਪੂਲਿੰਗ ਨੀਤੀ ਨੂੰ ਮੁੜ ਲਿਆ ਕੇ ਕਾਰਪੋਰੇਟ ਕਾਰੋਬਾਰੀਆਂ ਤੇ ਰੀਅਲ ਅਸਟੇਟ ਦੇ ਧਨਾਢਾਂ ਨੂੰ ਹਰ ਹਾਲ ਕਿਸਾਨਾਂ ਦੀਆਂ ਜ਼ਮੀਨਾਂ ਲੁਟਾਉਣਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨ ਅਜਿਹੀ ਖੇਤੀ ਅਤੇ ਕਿਸਾਨ ਉਜਾੜੂ ਨੀਤੀ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਣਗੇ। ਅੱਜ ਦੇ ਇਕੱਠ ਦੌਰਾਨ ‘ਸਤਲੁਜ’ ਫ਼ਿਲਮ ’ਤੇ ਲਗਾਈ ਪਾਬੰਦੀ ਹਟਾਉਣ ਦੀ ਮੰਗ ਕਰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਵੱਲੋਂ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
← Back to News