World News
Published: 28 Sep 2026
‘ਆਪ’ ਨੇ ਪੰਜਾਬ ਦੇ ਪੈਸੇ ਦੀ ਦੁਰਵਰਤੋਂ ਕੀਤੀ: ਹਰਸਿਮਰਤ
ਸ੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਕਾਰੀ ਕੋਠੀ ਦੇ ਮਾਮਲੇ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਘੇਰਿਆ। ਇਸ ਦੌਰਾਨ ਉਨ੍ਹਾਂ ਸਵਾਲ ਕੀਤਾ ਕਿ ਸਿਹਤ ਮੰਤਰੀ ਦੱਸਣ ਕਿ ਪੰਜਾਬ ਦੇ ਕਿੰਨੇ ਬਿਮਾਰ ਲੋਕਾਂ ਵਾਸਤੇ ਉਨ੍ਹਾਂ ਆਪਣੀ ਸਰਕਾਰੀ ਕੋਠੀ ਦੇ ਦਰਵਾਜ਼ੇ ਖੋਲ੍ਹੇ ਹਨ? ਹਰਸਿਮਰਤ ਕੌਰ ਬਾਦਲ ਅੱਜ ਇੱਥੇ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵੱਲੋਂ ਕਰਵਾਈ ਗਈ ਮਾਵਾਂ-ਧੀਆਂ ਇਨਸਾਫ਼ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਅਕਾਲੀ ਦਲ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਅਹਿਦ ਲਿਆ| ਰੈਲੀ ਨੂੰ ਸੰਬੋਧਨ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਪੰਜਾਬੀਆਂ ਦੇ ਪੈਸੇ ਦੀ ਦੁਰਵਰਤੋਂ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਡਾ. ਬਲਬੀਰ ਸਿੰਘ ਵੱਲੋਂ 16 ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕਰਨ ਦੇ ਬਾਵਜੂਦ ਇਕ ਵੀ ਮੈਡੀਕਲ ਕਾਲਜ ਨਹੀਂ ਖੋਲ੍ਹਿਆ ਗਿਆ| ਉਨ੍ਹਾਂ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰਦਿਆਂ ਕਿਹਾ ਕਿ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ ਅਤੇ ਔਰਤਾਂ ਅਸੁਰੱਖਿਅਤ ਹਨ| ਪੰਜਾਬ ਦੇ ਅਜਿਹੇ ਹਾਲਾਤ ਲਈ ਮੁੱਖ ਮੰਤਰੀ ਮਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ ਕੌਮੀ ਅੰਕੜਿਆਂ ’ਚ ਵੀ ਇਹ ਖੁਲਾਸਾ ਹੋਇਆ ਹੈ ਕਿ ਨਸ਼ਾ ਤਸਕਰੀ ’ਚ ਪੰਜਾਬ ਪਹਿਲੇ ਸਥਾਨ ’ਤੇ ਹੈ ਅਤੇ ਓਵਰਡੋਜ਼ ਕਾਰਨ ਮੌਤਾਂ ਵਿਚ ਦੂਜੇ ਨੰਬਰ ’ਤੇ ਹੈ| ਉਨ੍ਹਾਂ ਕਿਹਾ ਕਿ ‘ਆਪ’ ਹਾਲੇ ਵੀ ਇਸ ਮਾਮਲੇ ’ਤੇ ਅਕਾਲੀ ਦਲ ਨੂੰ ਬਦਨਾਮ ਕਰਨ ’ਤੇ ਲੱਗੀ ਹੈ, ਜਦੋਂ ਕਿ ਖ਼ੁਦ ਨਸ਼ੇ ਰੋਕਣ ’ਚ ਨਾਕਾਮ ਰਹੀ ਹੈ। ਇਸ ਮੌਕੇ ਸੀਨੀਅਰ ਆਗੂ ਐੱਨ ਕੇ ਸ਼ਰਮਾ ਤੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਵੀ ਸੰਬੋਧਨ ਕੀਤਾ|ਕਿਸਾਨਾਂ ਵੱਲੋਂ ਸਿਆਸੀ ਧਿਰਾਂ ਤੋਂ ਸਵਾਲ ਪੁੱਛਣ ਦਾ ਫ਼ੈਸਲਾ
← Back to News