World News
Published: 14 Oct 2026
ਭਗਵੰਤ ਮਾਨ ਨੂੰ ਅਹੁਦੇ ’ਤੇ ਰਹਿਣ ਦਾ ਅਧਿਕਾਰ ਨਹੀਂ: ਪਰਗਟ ਸਿੰਘ
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ‘ਆਪ’ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਇਥੇ ਪੰਜਾਬ ਕਾਂਗਰਸ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ‘ਆਪ’ ਪੰਜਾਬ ਵਿੱਚ ਨਸ਼ੇ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦੋਂ ਕਿ ਅੱਜ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਰਕਾਰ ਦੇ ਸਾਰੇ ਦਾਅਵਿਆਂ ਨੂੰ ਝੂਠਾ ਸਾਬਤ ਕਰ ਦਿੱਤਾ ਹੈ। ਪੰਜਾਬ ’ਚ ਨਸ਼ਿਆਂ ਦਾ ਤੇਜ਼ੀ ਨਾਲ ਪਸਾਰ ਹੋ ਰਿਹਾ ਹੈ, ਜਦੋਂ ਕਿ ਕਾਨੂੰਨ ਵਿਵਸਥਾ ਵੀ ਲਗਾਤਾਰ ਵਿਗੜ ਰਹੀ ਹੈ। ਵਿਗੜ ਰਹੀ ਕਾਨੂੰਨ ਵਿਵਸਥਾ ਲਈ ਭਗਵੰਤ ਮਾਨ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਪੁਲੀਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪਰਵਿੰਦਰ ਝੋਟੇ ਦੇ ਕਾਤਲਾਂ ਨੂੰ ਛੇਤੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਕਾਂਗਰਸ ਵੱਲੋਂ 14 ਅਕਤੂਬਰ ਨੂੰ ਐੱਸ ਐੱਸ ਪੀ ਮਾਨਸਾ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਰਿਪੋਰਟ ਪੇਸ਼ ਕਰਦਿਆਂ ਕਿਹਾ ਸੀ ਕਿ ਸੂਬੇ ਵਿੱਚ ਨਸ਼ੇ ਛੱਡਣ ਵਾਲੀਆਂ ਗੋਲੀਆਂ ਦੀ ਖਰੀਦ 4 ਕਰੋੜ ਤੋਂ ਵੱਧ ਕੇ 12 ਕਰੋੜ ਹੋ ਗਈ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦਾ ਪਸਾਰ ਤੇਜ਼ੀ ਨਾਲ ਹੋ ਰਿਹਾ ਹੈ। ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਲਈ ਭਗਵੰਤ ਮਾਨ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਅਤੇ ਕਾਨੂੂੰਨ ਵਿਵਸਥਾ ਲਈ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੌਰਾਨ ਪੰਜਾਬ ਵਿੱਚ 13 ਲੱਖ ਤੋਂ ਵੱਧ ਵੋਟਾਂ ਕੱਟੇ ਜਾਣ ’ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਯੋਗ ਵੋਟਰਾਂ ਦੇ ਨਾਂ ਸੂਚੀ ਵਿੱਚੋਂ ਹਟਾਏ ਗਏ ਹਨ ਤਾਂ ਇਹ ਲੋਕਾਂ ਦੇ ਲੋਕਤੰਤਰੀ ਹੱਕਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
← Back to News