ਆਤਿਸ਼ੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਦੀ ਸੀਨੀਅਰ ਆਗੂ ਅਤਿਸ਼ੀ ਨੇ ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀ ਕਰਕੇ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਦੀ ਟਿੱਪਣੀ ਤੋਂ ‘ਆਪ’ ਤੇ ਅਰਵਿੰਦ ਕੇਜਰੀਵਾਲ ਦੀ ਸਿੱਖ ਵਿਰੋਧੀ ਮਾਨਸਿਕਤਾ ਜੱਗ ਜ਼ਾਹਿਰ ਹੁੰਦੀ ਹੈ। ਉਨ੍ਹਾਂ ਆਤਿਸ਼ੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਅਤੇ ਦਿੱਲੀ ਵਿਧਾਨ ਸਭਾ ’ਚੋਂ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।