ਮੈਂ ਮੁੱਖ ਮੰਤਰੀ ਨੂੰ ਨਹੀਂ, ਪੰਥ ਨੂੰ ਜਵਾਬਦੇਹ ਹਾਂ: ਗੜਗੱਜ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਉੱਤੇ ਚੁੱਕੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿਰੋਂ ਮੋਨੇ ਤੇ ਦਾੜ੍ਹੀ ਕੱਟੇ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਦਾ ਜਥੇਦਾਰ ਜਵਾਬਦੇਹ ਨਹੀਂ ਹੈ। ਉਨ੍ਹਾਂ ਆਖਿਆ ਕਿ ਅੱਜ ਸਮੁੱਚਾ ਪੰਥ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ਤਾਬਦੀ ਮਨਾ ਰਿਹਾ ਹੈ। ਜੇ ਪੰਥ ਉਨ੍ਹਾਂ ਨੂੰ ਕੋਈ ਸਵਾਲ ਕਰੇਗਾ ਤਾਂ ਜਥੇਦਾਰ ਗੁਰੂ ਦੇ ਪੰਥ ਨੂੰ ਜਵਾਬਦੇਹ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਬਹੁਤ ਸਰਕਾਰਾਂ ਆਈਆਂ ਤੇ ਗਈਆਂ ਉਨ੍ਹਾਂ ਕਦੇ ਕਿਸੇ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਸਾਡੇ ਲਈ ਅਸਲੀ ਸਰਕਾਰ ਗੁਰੂ ਹੈ।